Breaking News
Home / ਪੰਜਾਬ / ਸ਼ਾਹਕੋਟ ਹਲਕੇ ‘ਚ ਨੀਮ-ਫ਼ੌਜੀ ਦਸਤੇ ਤਾਇਨਾਤ ਕਰਨ ਦੀ ਮੰਗ

ਸ਼ਾਹਕੋਟ ਹਲਕੇ ‘ਚ ਨੀਮ-ਫ਼ੌਜੀ ਦਸਤੇ ਤਾਇਨਾਤ ਕਰਨ ਦੀ ਮੰਗ

ਪੰਜਾਬ ਦੇ ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨਾਲ ਸਬੰਧਿਤ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਦਿੱਲੀ ਵਿਖੇ ਮੁੱਖ ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਨਾਲ ਮੁਲਾਕਾਤ ਕੀਤੀ | ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਗਏ ਇਸ ਅਕਾਲੀ ਵਫ਼ਦ ‘ਚ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਸ਼ਾਮਿਲ ਸਨ | ਵਫ਼ਦ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਸ਼ਾਹਕੋਟ ਜ਼ਿਮਨੀ ਚੋਣ ਦੀ ਨਿਗਰਾਨੀ ਲਈ ਇਕ ਸੀਨੀਅਰ ਅਧਿਕਾਰੀ ਨੂੰ ਨਿਯੁਕਤ ਕੀਤੇ ਜਾਣ ਤੋਂ ਇਲਾਵਾ ਨੀਮ ਫ਼ੌਜੀ ਦਸਤੇ ਤਾਇਨਾਤ ਕੀਤੇ ਜਾਣ ਦੀ ਮੰਗ ਕੀਤੀ, ਤਾਂ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ | ਵਫ਼ਦ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਵੀ ਲਗਾਇਆ ਗਿਆ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਾਪ ਕੇ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਵਲੋਂ ਆਪਣੇ ਸਿਆਸੀ ਵਿਰੋਧੀਆਂ ਦੇ ਫ਼ੋਨ ਟੈਪ ਕਰਵਾਏ ਜਾ ਰਹੇ ਹਨ | ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨੂੰ ਚੋਣ ਜ਼ਾਬਤੇ ਦੀਆਂ ਸਾਰੀਆਂ ਉਲੰਘਣਾਵਾਂ ਦੀ ਜਾਂਚ ਕਰਵਾਉਣ ਲਈ ਆਖਿਆ | ਵਫ਼ਦ ਨੇ ਅਕਾਲੀ ਦਲ ਵਲੋਂ ਕੀਤੀ ਗਈ ਸ਼ਿਕਾਇਤ ‘ਤੇ ਇਕ ਐਸ.ਡੀ.ਐਮ. ਅਤੇ ਦੋ ਐਸ.ਐਚ.ਓ. ਦੇ ਤਬਾਦਲੇ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ, ਪਰ ਨਾਲ ਹੀ ਕਿਹਾ ਕਿ ਅਜੇ ਵੀ ਚੋਣ ਜ਼ਾਬਤੇ ਦੀ ਉਲੰਘਣਾ
ਬੇਰੋਕ ਜਾਰੀ ਹੈ | ਵਫ਼ਦ ਨੇ ਕਿਹਾ ਕਿ 7 ਮਈ ਨੂੰ ਮੁੱਖ ਮੰਤਰੀ ਨੇ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਚੰਡੀਗੜ੍ਹ• ਦੇ ਪੰਜਾਬ ਭਵਨ ਵਿਖੇ ਸਰਕਾਰੀ ਤੌਰ ‘ਤੇ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਸੀ, ਜਿਸ ਵਿਚ ਸਾਰੇ ਸੀਨੀਅਰ ਸਰਕਾਰੀ ਅਧਿਕਾਰੀ ਹਾਜ਼ਰ ਸਨ | ਵਫ਼ਦ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਨਾਲ ਜੁੜੇ ਆਪਣੇ ਹੀ ਇਕ ਅਧਿਕਾਰੀ ਮਹਿਤਪੁਰ ਦੇ ਐਸ.ਐਚ.ਓ. ਿਖ਼ਲਾਫ਼ ਮੁਹਿੰਮ ਚਲਾਈ ਸੀ | ਇਸ ਮੌਕੇ ਮੁੱਖ ਮੰਤਰੀ ਨੇ ਦੂਜੀਆਂ ਪਾਰਟੀਆਂ ਦੇ ਆਗੂਆਂ ਦਾ ਕਾਂਗਰਸ ਵਿਚ ਸ਼ਾਮਿਲ ਹੋਣ ਲਈ ਸਵਾਗਤ ਕਰ ਕੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਸੀ | ਸ. ਸੁਖਦੇਵ ਸਿੰਘ ਢੀਂਡਸਾ ਨੇ ਚੋਣ ਕਮਿਸ਼ਨ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਸੇ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੇ ਬੁਲਾਰੇ ਵਜੋਂ ਵੀ ਕੰਮ ਕੀਤਾ ਸੀ ਤੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਕਲੀਨ ਚਿੱਟ ਦਿੱਤੀ ਸੀ, ਜਦਕਿ ਉਨ੍ਹਾਂ ਦੀ ਆਪਣੀ ਪੁਲਿਸ ਨੇ ਲਾਡੀ ਵਿਰੁੱਧ ਗ਼ੈਰ ਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੋਇਆ ਹੈ | ਵਫ਼ਦ ਨੇ ਫ਼ੋਨ ਟੈਪਿੰਗ ਦੀਆਂ ਘਟਨਾਵਾਂ ਦੀ ਜਾਂਚ ਦੀ ਮੰਗ ਤੋਂ ਇਲਾਵਾ ਚੋਣ ਕਮਿਸ਼ਨ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਸੂਬਾ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਵੀ ਕੀਤੀ |

Check Also

ਹਰਿਆਣਾ ਤੋਂ ਹਰ ਤਰ੍ਹਾਂ ਪਛੜਿਆ ਪੰਜਾਬ

ਮੌਜੂਦਾ ਰਾਜ-ਭਾਗ ਤਹਿਤ ਪੰਜਾਬ ਦੇ ਹਾਲਾਤ ਜਿਸ ਤਰ੍ਹਾਂ ਕਰਵਟ ਲੈ ਰਹੇ ਹਨ, ਉਸ ਤੋਂ ਨੇੜਲੇ …

Leave a Reply

Your email address will not be published. Required fields are marked *